ਅਮਰੀਕਾ ਸਰਕਾਰ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਮਿਲੀ ਮਾਨਤਾ :
Submitted by Administrator
Sunday, 15 March, 2020- 05:18 pm
ਅਮਰੀਕਾ ਸਰਕਾਰ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਮਿਲੀ ਮਾਨਤਾ :


ਕਨੇਟੀਕਟ ਦੇ ਗਵਰਨਰ ਨੇ ਮਾਰਚ 14 ਨੂੰ "ਸਿੱਖ ਨਿਊ ਯੀਅਰ" ਵਜੋਂ ਮਨਾਉਣ ਦਾ ਕੀਤਾ ਐਲਾਨ - ਵਰਲਡ ਸਿੱਖ ਪਾਰਲੀਮੈਂਟ

ਮਾਰਚ 14,2020 : (ਹਾਰਟਫੋਟ, ਕਨੇਟੀਕਟ) ਅਮਰੀਕਾ ਦੇ 125 ਸਾਲਾ ਸਿੱਖ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਅਮਰੀਕਾ ਦੀ ਇੱਕ ਸਟੇਟ ਦੇ ਗਵਰਨਰ ਨੇ ਸਿੱਖਾਂ ਦੇ ਕੈਲੰਡਰ ਨੂੰ ਮੁੱਖ ਰੱਖ ਕੇ ਸਿੱਖਾਂ ਨੂੰ ਨਾ ਹੀ ਸਿਰਫ ਉਨ੍ਹਾਂ ਦੇ ਨਵੇਂ ਸਾਲ ਦੀਆਂ ਮੁਬਾਰਕਾਂ ਦਿਤੀਆਂ ਹਨ ਸਗੋ "ਮਾਰਚ 14 " ਨੂੰ "ਸਿੱਖ ਨਿਊ ਯੀਅਰ" ਵਜੋਂ ਮਾਨਤਾ ਵੀ ਦਿੱਤੀ ਹੈ।

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਾਨਕਸ਼ਾਹੀ ਸਿੱਖ ਕੈਲੰਡਰ ਮੁਤਾਬਿਕ ਮਾਰਚ 14 ਨੂੰ ਸਿੱਖਾਂ ਦੇ ਪਹਿਲੇ ਮਹੀਨੇ "ਚੇਤ" ਦੀ ਸ਼ੁਰੂਆਤ ਹੁੰਦੀ ਹੈ ਜਿਸ ਮੁਤਾਬਿਕ ਮਾਰਚ 14 ਸਿੱਖਾਂ ਦਾ ਨਵਾਂ ਸਾਲ ਹੈ।

ਇਹ ਜਾਣਕਾਰੀ ਕਨੇਟੀਕਟ ਤੋਂ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ ਸਵਰਨਜੀਤ ਸਿੰਘ ਖਾਲਸਾ ਨੇ ਸਾਡੇ ਨਾਲ ਸਾਂਝੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ " ਨੇਡ ਲਾਮੋਂਟ " ਦੇ ਇਹ ਫ਼ੈਸਲੇ ਨੂੰ ਲੈ ਕੇ ਵਿਸ਼ੇਸ਼ ਤੌਰ ਤੇ ਉਨ੍ਹਾਂ ਦਾ ਵਰਲਡ ਸਿੱਖ ਪਾਰਲੀਮੈਂਟ ਵਲੋਂ ਧੰਨਵਾਦ ਕੀਤਾ ਗਿਆ।

ਇਹ ਪਹਿਲੀ ਵਾਰ ਨਹੀਂ ਜਦੋ ਸਿੱਖਾਂ ਦੀ ਆਵਾਜ਼ ਕਨੇਟੀਕਟ ਨੇ ਬੁਲੰਦ ਕੀਤੀ ਹੈ ਬਲਕਿ ਪਿਛਲੇ ਸਾਲ ਗਵਰਨਰ ਵਲੋਂ ਸਿੱਖ ਸ਼ਹੀਦਾਂ ਦੀ ਯਾਦ ਵਿਚ ਜੂਨ ਦੇ ਮਹੀਨੇ ਨੂੰ "ਸਿੱਖ ਯਾਦਗਾਰੀ ਮਹੀਨੇ " Sikh Memorial Month ਵਜੋਂ ਮਾਨਤਾ ਦਿੱਤੀ ਗਈ ਅਤੇ ਨਵੰਬਰ 1 ਨੂੰ ਹਰ ਸਾਲ "ਸਿੱਖ ਨਸਲਕੁਸ਼ੀ ਯਾਦ ਦਿਵਸ" ਵਜੋਂ ਮਨਾਉਣ ਦਾ ਫੈਸਲਾ ਵੀ ਕੀਤਾ ਗਿਆ।

ਇਹ ਐਲਾਨ ਕਨੇਟੀਕਟ ਦੀ ਡਿਪਟੀ ਗਵਰਨਰ ਸੂਸਨ ਬਿਸੇਵੀਜ਼ ਨੀ ਸ. ਸਵਰਨਜੀਤ ਸਿੰਘ ਖਾਲਸਾ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਦੇ ਦੌਰਾਨ ਕੀਤਾ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਬਰਾਂ ਨੂੰ ਨਵੇਂ ਸਾਲ ਦੀਆ ਵਧਾਈਆਂ ਦਿੱਤੀਆਂ।

ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਹਿੰਮਤ ਸਿੰਘ ਨੇ ਸਾਰਿਆ ਦਾ ਧੰਨਵਾਦ ਕੀਤਾ ਤੇ ਪਾਰਲੀਮੈਂਟ ਦੇ ਕੰਮਾਂ ਉੱਪਰ ਵਿਸ਼ੇਸ਼ ਚਾਨਣਾ ਪਾਇਆ।

ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਜਨਰਲ ਸਕੱਤਰ ਹਰਦਿਆਲ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਸਾਰੀਆਂ ਵੱਖ ਵੱਖ ਕੌਂਸਲਾਂ ਦੇ ਕੰਮਾਂ ਨੂੰ ਸਲਾਹਿਆ ਤੇ ਇਹੋ ਜਿਹੇ ਉਪਰਾਲਿਆ ਨੂੰ ਬਾਕੀ ਦੇਸ਼ਾ ਵਿੱਚ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਪਾਰਲੀਮੈਂਟ ਨਾਲ ਜੋੜਣ ਲਈ ਪ੍ਰੇਰਿਆ।

ਇਹ ਵਿਸ਼ੇਸ਼ ਐਲਾਨ ਕਰਨ ਸਮੇਂ ਕਨੇਟੀਕਟ ਦੇ ਗਵਰਨਰ ਦੇ ਨਾਲ ਸਟੇਟ ਸੈਨੇਟਰ ਕੈਥੀ ਓਸਟੇਨ ਅਤੇ ਸਟੇਟ ਅਸੈਮਬਲੀ ਮੈਂਬਰ ਕੇਵਿਨ ਰਯਾਨ ਵੀ ਸ਼ਾਮਿਲ ਸਨ।
ਨਿਊਯਾਰਕ, ਵਰਜੀਨੀਆ, ਕਨੇਟੀਕਟ, ਮੈਸਾਚਿੳਸਟ ਤੋਂ ਸਿੱਖ ਨੁਮਾਇੰਦਿਆਂ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਗੁਰਮਿੰਦਰ ਸਿੰਘ ਧਾਲੀਵਾਲ ਵੈਲਫੇਅਰ ਕੌਂਸਲ ਵਰਲਡ ਸਿੱਖ ਪਾਰਲੀਮੈਂਟ, ਚਰਨਜੀਤ ਸਿੰਘ ਸਮਰਾ, ਮਨਮੋਹਨ ਸਿੰਘ ਭਰਾੜਾ, ਉਧਮ ਸਿੰਘ, ਦਵਿੰਦਰ ਸਿੰਘ ਦਿਉਲ, ਪਵਨ ਸਿੰਘ, ਮੰਦੀਪ ਸਿੰਘ , ਵੀਰ ਸਿੰਘ ਮਾਂਗਟ, ਮਹਿੰਦਰ ਸਿੰਘ ਕਲਸੀ ਇਨ੍ਹਾਂ ਸਾਰੇ ਸਿੱਖ ਨੁਮਾਇੰਦਿਆ ਵੱਲੋਂ ਸਿੱਖ ਨਵੇਂ ਸਾਲ ਦੀ ਵਧਾਈ ਦਿੱਤੀ ਗਈ ॥
ਜਾਰੀ ਕਰਤਾ : ਵਰਲਡ ਸਿੱਖ ਪਾਰਲੀਮੈਂਟ ॥

© 2011 | All rights reserved | Terms & Conditions